
ਮੈਂਬਰ ਲੋਕ ਸਭਾ ਨੇ ਸੰਗਰੂਰ ਜ਼ਿਲੇ ’ਚ ਚੱਲ ਰਹੀਆਂ ਕੇਂਦਰ ਪ੍ਰਯੋਜਿਤ ਯੋਜਨਾਵਾਂ ਦੀ ਕੀਤੀ ਸਮੀਖਿਆ
ਸੰਗਰੂਰ, 27 ਅਕਤੂਬਰ:
ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਸ੍ਰ. ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਅੱਜ ਜ਼ਿਲਾ ਡਿਵੈਲਪਮੈਂਟ ਕੁਆਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਅਹਿਮ ਮੀਟਿੰਗ ਹੋਈ ਜਿਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ, ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਅਤੇ ਸਮੂਹ ਐਸ.ਡੀ.ਐਮਜ਼ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਗੈਰ ਸਰਕਾਰੀ ਮੈਂਬਰ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਐਮ.ਪੀ. ਸ੍ਰ ਭਗਵੰਤ ਸਿੰਘ ਮਾਨ ਨੇ ਜ਼ਿਲਾ ਸੰਗਰੂਰ ਅੰਦਰ ਕੇਂਦਰ ਸਰਕਾਰ ਨਾਲ ਸਬੰਧਤ ਸਕੀਮਾਂ ਅਤੇ ਵਿਕਾਸ ਕਾਰਜਾਂ ਦੇ ਕੰਮ ਦੀ ਸਮੀਖਿਆ ਕੀਤੀ। ਉਨਾਂ ਕੇਂਦਰ ਸਰਕਾਰ ਤੋਂ ਪ੍ਰਾਪਤ ਗ੍ਰਾਂਟਾਂ ਨਾਲ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਫੰਡਾਂ ਦੀ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਵਰਤੋਂ ਕਰਨ ਦੇ ਆਦੇਸ਼ ਜਾਰੀ ਕੀਤੇ। ਉਨਾਂ ਲੋਕ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਕੇ ਲੋੜਵੰਦ ਲੋਕਾਂ ਦਾ ਲਾਭ ਪਹੁੰਚਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ।
ਸ੍ਰੀ ਮਾਨ ਨੇ ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਸੈਂਟਰਲ ਵਰਕਸ, ਮੰਡੀ ਬੋਰਡ, ਜਲ ਸਪਲਾਈ ਅਤੇ ਸੈਨੀਟੇਸ਼ਨ, ਭੂਮੀ ਰੱਖਿਆ ਵਿਭਾਗ, ਜ਼ਿਲ੍ਰਾ ਸਾਮਾਜਿਕ ਸੁਰੱਖਿਆ ਅਫ਼ਸਰ, ਪਸ਼ੂ ਪਾਲਣ ਵਿਭਾਗ, ਖੇਤੀਬਾੜੀ ਵਿਭਾਗ, ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ, ਨੈਸ਼ਨਲ ਰੂਰਲ ਲਾਈਵਲੀਹੁੱਡ ਮਿਸ਼ਨ, ਸਾਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਸੰਗਰੂਰ ਅਤੇ ਪੰਜਾਬ ਸਕਿੱਲ ਡਿਵਲੈਪਮੈਂਟ ਮਿਸ਼ਨ ਸਮੇਤ ਹੋਰ ਵਿਭਾਗਾਂ ਦੀਆਂ ਕੇਂਦਰ ਪ੍ਰਯੋਜਿਤ ਯੋਜਨਾਵਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ. ਸੰਗਰੂਰ ਸ੍ਰੀ ਅਮਰਿੰਦਰ ਸਿੰਘ ਟਿਵਾਣਾ, ਸਹਾਇਕ ਕਮਿਸ਼ਨਰ ਚਰਨਜੋਤ ਸਿੰਘ, ਐਸ.ਡੀ.ਐਮ ਭਵਾਨੀਗੜ ਪ੍ਰਮੋਦ ਸਿੰਗਲਾ, ਐਸ.ਡੀ.ਐਮ ਦਿੜਬਾ ਸਿਮਰਪ੍ਰੀਤ ਕੌਰ, ਐਸ.ਡੀ.ਐਮ. ਸੁਨਾਮ ਜਸਪ੍ਰੀਤ ਸਿੰਘ, ਐਸ.ਡੀ.ਐਮ. ਧੂਰੀ ਇਸ਼ਮਤ ਵਿਜੇ ਸਿੰਘ, ਐਸ.ਡੀ.ਐਮ. ਲਹਿਰਾ ਤੇ ਮੂਨਕ ਨਵਰੀਤ ਕੌਰ ਸੇਖੋਂ, ਸਿਵਲ ਸਰਜਨ ਡਾ. ਪਰਮਿੰਦਰ ਕੌਰ ਅਤੇ ਉਪ ਅਰਥ ਤੇ ਅੰਕੜਾ ਸਲਾਹਕਾਰ ਅਫ਼ਸਰ ਸ੍ਰ. ਪਰਮਜੀਤ ਸਿੰਘ ਹਾਜ਼ਰ ਸਨ।
Please Share This News By Pressing Whatsapp Button