
ਗੁਰਪ੍ਰੀਤ ਸਿੰਘ ਥਿੰਦ ਨੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਿਆ
ਪਟਿਆਲਾ, 27 ਅਕਤੂਬਰ:(ਬਲਵਿੰਦਰ ਪਾਲ)
ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿਖੇ ਬਤੌਰ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਤਾਇਨਾਤ ਕੀਤੇ ਗਏ 2004 ਬੈਚ ਦੇ ਪੀ.ਸੀ.ਐਸ. ਅਧਿਕਾਰੀ ਸ. ਗੁਰਪ੍ਰੀਤ ਸਿੰਘ ਥਿੰਦ ਨੇ ਅੱਜ ਅਹੁਦਾ ਸੰਭਾਲ ਲਿਆ ਹੈ।
ਅੱਜ ਆਪਣਾ ਅਹੁਦਾ ਸੰਭਾਲਣ ਮੌਕੇ ਸ. ਗੁਰਪ੍ਰੀਤ ਸਿੰਘ ਥਿੰਦ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀਆਂ ਤਰਜੀਹਾਂ ਮੁਤਾਬਕ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ‘ਤੇ ਹੱਲ ਕਰਵਾਉਣ ਲਈ ਯਤਨ ਕਰਨਗੇ।
ਸ. ਥਿੰਦ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ‘ਤੇ ਪਹੁੰਚਾਉਣਾ ਉਨ੍ਹਾਂ ਦੀ ਪਹਿਲਕਦਮੀ ਹੋਵੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਸਮੇਤ ਸਮਾਂਬੱਧ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਸ. ਗੁਰਪ੍ਰੀਤ ਸਿੰਘ ਥਿੰਦ, ਇਸ ਤੋਂ ਪਹਿਲਾਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ‘ਚ ਸੰਯੁਕਤ ਡਾਇਰੈਕਟਰ (ਪ੍ਰਸ਼ਾਸਕੀ) ਵਜੋਂ ਤਾਇਨਾਤ ਸਨ। ਇਸ ਤੋਂ ਬਿਨ੍ਹਾਂ ਉਹ ਪੰਜਾਬ ਸਰਕਾਰ ਵਿੱਚ ਹੋਰ ਵੀ ਬਹੁਤ ਸਾਰੇ ਅਹਿਮ ਪ੍ਰਸ਼ਾਸਕੀ ਅਹੁਦਿਆਂ ‘ਤੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਸਨ।
Please Share This News By Pressing Whatsapp Button