
ਜ਼ਿਲ੍ਹੇ ਦੇ ਸੇਵਾ ਕੇਂਦਰਾਂ ‘ਚ ਸਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਂਆਂ ਸੇਵਾਵਾਂ ਨੂੰ ਕੀਤਾ ਗਿਆ ਸ਼ਾਮਲ : ਸੰਦੀਪ ਹੰਸ
ਪਟਿਆਲਾ 27 ਅਕਤੂਬਰ:(ਬਲਵਿੰਦਰ ਪਾਲ)
ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿਚ ਸਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਂਆਂ ਸੇਵਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਹੁਣ ਬਿਨੈਕਾਰ ਆਪਣੇ ਨੇੜੇ ਦੇ ਸੇਵਾ ਕੇਂਦਰ ਵਿਚ ਇਨ੍ਹਾਂ ਸੇਵਾਵਾਂ ਲਈ ਅਪਲਾਈ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਵਿਚ ਫਾਰਮ ਟੂਰਿਜ਼ਮ ਤੇ ਬੈੱਡ ਐਂਡ ਬ੍ਰੇਕਫਾਸਟ ਹੋਮਸਟੇਅ ਸੇਵਾਵਾਂ ਹੁਣ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਵਿਚ ਉਪਲਬੱਧ ਹੋਣਗੀਆਂ। ਉਨ੍ਹਾਂ ਕਿਹਾ ਕਿ ਫਾਰਮ ਟੂਰਿਜ਼ਮ ਤੇ ਬੈੱਡ ਐਂਡ ਬ੍ਰੇਕਫਾਸਟ ਹੋਮਸਟੇਅ ਸੇਵਾ ਲਈ ਸੇਵਾ ਫੀਸ 50 ਰੁਪਏ ਤੈਅ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਨਾਂ ਸੇਵਾਵਾਂ ਤੇ ਗੋਲਡ ਕੈਟਾਗਰੀ ਲਈ ਸਰਕਾਰੀ ਫੀਸ 5 ਹਜ਼ਾਰ ਰੁਪਏ ਤੇ ਸਿਲਵਰ ਕੈਟਾਗਰੀ ਲਈ ਫੀਸ 3 ਹਜ਼ਾਰ ਰੁਪਏ ਰੱਖੀ ਗਈ ਹੈ।
ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਬਿਨੈਕਾਰ ਖੁਦ ਵੀ ਘਰ ਬੈਠੇ ਆਨਲਾਈਨ ਰਾਹੀਂ ਲਿੰਕ https://eservices.punjab.gov.
Please Share This News By Pressing Whatsapp Button