
ਮਲੇਰਕੋਟਲਾ ਸਬ ਡਵੀਜ਼ਨ ਪੱਧਰ ਦਾ ਵਿਸ਼ੇਸ਼ ਸੁਵਿਧਾ ਕੈਂਪ 28ਅਤੇ 29ਅਕਤੂਬਰ ਨੂੰ ਲਗਾਈਆਂ ਜਾਵੇਗਾ : ਜਸਵੀਰ ਸਿੰਘ
ਮਲੇਰਕੋਟਲਾ 27 ਅਕਤੂਬਰ:
ਉਪ ਮੰਡਲ ਮੈਜਿਸਟ੍ਰੇਟ ਸ੍ਰੀ ਜਸਵੀਰ ਸਿੰਘ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦੇਣ ਦੇ ਨਾਲ ਨਾਲ ਬਿਜਲੀ ਬਿਲ ਮੁਆਫ਼ੀ ਦੇ ਫਾਰਮ ਭਰਨ ਲਈ 28 ਅਤੇ 29 ਅਕਤੂਬਰ ਨੂੰ ਸੁਵਿਧਾ ਕੈਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮਿਤੀ 28 ਅਕਤੂਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗੜੀਆਂ ,ਮਲੇਰਕੋਟਲਾ ਨੂੰ ਵਿਖੇ ਅਤੇ 29 ਅਕਤੂਬਰ ਨੂੰ ਸਰਕਾਰੀ ਕਾਲਜ ਮਲੇਰਕੋਟਲਾ ਵਿਖੇ ਆਮ ਲੋਕਾਂ ਦੀ ਸਹੂਲਤ ਲਈ ਸਬ ਡਵੀਜ਼ਨ ਪੱਧਰ ਤੇ ਵਿਸ਼ੇਸ਼ ਸੁਵਿਧਾ ਕੈਂਪ ਲਗਾਈਆਂ ਜਾਵੇਗਾ ।
ਉਨ੍ਹਾਂ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਸ਼ੇਸ਼ ਸੁਵਿਧਾ ਕੈਂਪ ਵਾਲੇ ਸਥਾਨਾਂ ਤੇ ਸਵੱਛ ਵਾਤਾਵਰਣ,ਪੀਣ ਵਾਲਾ ਸਾਫ਼ ਪਾਣੀ, ਆਰਜ਼ੀ ਪਖਾਨੇ ਆਦਿ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਕਰੋਨਾ ਮਹਾਂਮਾਰੀ ਦੌਰਾਨ ਕੋਵਿਡ ਨਿਯਮਾਂ ਦੀ ਪਾਲਣਾ, ਸੈਨੇਟਾਈਜ਼ਰ ਦੀ ਵਰਤੋਂ ਅਤੇ ਵਾਜਬ ਦੂਰੀ ਦਾ ਵੀ ਧਿਆਨ ਰੱਖਿਆ ਜਾਵੇਗਾ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੈਂਪਾਂ ਵਾਲੇ ਸਥਾਨ ਤੇ ਖ਼ੁਦ ਮੌਜੂਦ ਰਹਿਣ ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿਚ ਬੇਘਰੇ ਲੋਕਾਂ ਨੂੰ 5-5 ਮਰਲੇ ਦੇ ਪਲਾਟ, ਬਿਜਲੀ ਬਿੱਲਾਂ ਦੇ ਬਕਾਇਆ ਰਾਸ਼ੀ ਦੀ ਮੁਆਫ਼ੀ, ਬੁਢਾਪਾ, ਵਿਧਵਾ, ਅੰਗਹੀਣ ਤੇ ਆਸ਼ਰਿਤਾਂ ਨੂੰ ਪੈਨਸ਼ਨ, ਪ੍ਰਧਾਨ ਮੰਤਰੀ ਯੋਜਨਾ ਅਧੀਨ ਪੱਕਾ ਮਕਾਨ ਬਣਾਉਣ ਲਈ ਦਰਖਾਸਤ, ਬਿਜਲੀ ਕੁਨੈਕਸ਼ਨ , ਘਰਾਂ ਵਿਚ ਪਖਾਨੇ, ਐਲ ਪੀ ਜੀ ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ, ਸ਼ਗਨ ਸਕੀਮ, ਬੱਚਿਆਂ ਲਈ ਵਜ਼ੀਫ਼ੇ, ਬੇਰੁਜ਼ਗਾਰਾਂ ਲਈ ਨੌਕਰੀ ਦੇ ਪ੍ਰਸਤਾਵ ਤੇ ਕਰਜ਼ਾ ਸਹੂਲਤਾਂ, ਬੱਸ ਪਾਸ, ਜ਼ਮੀਨਾਂ ਤੇ ਪਲਾਟਾਂ ਦੇ ਇੰਤਕਾਲ, ਮਗਨਰੇਗਾ ਦੇ ਜਾਬ ਕਾਰਡ ਆਦਿ ਤੋਂ ਇਲਾਵਾ ਹੋਰ ਵੀ ਵਿਭਾਗਾਂ ਦੀਆਂ ਸਕੀਮਾਂ ਦੇ ਲਾਭ ਮੌਕੇ ਉੱਤੇ ਦਿੱਤੇ ਜਾਣਗੇ ਜਾਂ ਲਾਭ ਦੇਣ ਲਈ ਜ਼ਰੂਰੀ ਕਾਰਵਾਈ ਪੂਰੀ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਇਲਾਕੇ ਵਿਚ ਲੱਗਣ ਵਾਲੇ ਇਨ੍ਹਾਂ ਕੈਂਪਾਂ ਦਾ ਲਾਹਾ ਜ਼ਰੂਰ ਲੈਣ।
ਉਨ੍ਹਾਂ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਇਲਾਕੇ ਵਿਚ ਲੱਗਣ ਵਾਲੇ ਇਨ੍ਹਾਂ ਕੈਂਪਾਂ ਦਾ ਲਾਹਾ ਜ਼ਰੂਰ ਲੈਣ।
Please Share This News By Pressing Whatsapp Button