
ਅਮਰਗੜ੍ਹ ਸਬ ਡਵੀਜ਼ਨ ਦੇ ਪਿੰਡ ਗਾਗੜੀਆਂ ਵਿਖੇ ਲੋਕ ਭਲਾਈ ਸਕੀਮਾਂ ਦਾ ਲਾਭ ਮੁਹੱਈਆ ਕਰਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਸੁਵਿਧਾ ਕੈਂਪ ਦਾ ਆਯੋਜਨ
ਮਲੇਰਕੋਟਲਾ/ਅਮਰਗੜ੍ਹ 28 ਅਕਤੂਬਰ:
ਪੰਜਾਬ ਸਰਕਾਰ ਵੱਲੋਂ ਵੱਖ ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਇੱਕੋ ਛੱਤ ਥੱਲੇ ਮੁਹੱਈਆ ਕਰਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਸੁਵਿਧਾ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗੜੀਆ, ਸਬ ਡਵੀਜ਼ਨ ਅਮਰਗੜ੍ਹ ਮਲੇਰਕੋਟਲਾ ਵਿਖੇ ਲਗਾਈਆਂ ਗਿਆ ਸੀ ਜਿੱਥੇ ਇਲਾਕਾ ਵਾਸੀਆਂ ਦੇ ਸਹੂਲਤ ਲਈ ਬਿਜਲੀ ਬਿਲ ਮੁਆਫ਼ੀ ਦੇ ਫਾਰਮ ਭਰਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਵਲੋਂ ਦਿੱਤੀਆਂ ਜਾਣ ਵਾਲੀਆਂ ਲੋਕ ਭਲਾਈ ਸਕੀਮਾਂ ਸਬੰਧੀ ਕੈਂਪ ‘ਚ ਪੁੱਜਣ ਵਾਲੇ ਲੋਕਾਂ ਨੂੰ ਪੂਰੀ ਜਾਣਕਾਰੀ ਦਿੱਤੀ ਗਈ ਅਤੇ ਸਕੀਮਾਂ ਦਾ ਜ਼ਮੀਨੀ ਪੱਧਰ ਤੇ ਲਾਭ ਪਹੁੰਚਾਉਣ ਲਈ ਲਾਭਪਾਤਰੀਆਂ ਦੇ ਮੌਕੇ ਤੇ ਕਾਰਵਾਈ ਮੁਕੰਮਲ ਕੀਤੀ ਗਈ ।
ਉਪ ਮੰਡਲ ਮੈਜਿਸਟ੍ਰੇਟ ਸ੍ਰੀ ਜਸਬੀਰ ਸਿੰਘ ਨੇ ਵਿਸ਼ੇਸ਼ ਸੁਵਿਧਾ ਕੈਂਪ ਦੌਰਾਨ ਵੱਖ ਵੱਖ ਵਿਭਾਗਾਂ ਦੀਆਂ ਲਗਾਈਆਂ ਸਟਾਲਾਂ ਦਾ ਮੁਆਇਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਲੋਕ ਭਲਾਈ ਦੀਆਂ ਯੋਜਨਾਵਾਂ ਦਾ ਲਾਭ ਪ੍ਰਦਾਨ ਕਰਨ ਦੇ ਮਨੋਰਥ ਨਾਲ ਇਹ ਵਿਸ਼ੇਸ਼ ਸੁਵਿਧਾ ਕੈਂਪ ਲਗਾਈਆਂ ਗਿਆ ਹੈ ਤਾਂ ਜੋ ਯੋਗ ਲੋੜਵੰਦ ਲੋਕਾਂ ਤੱਕ ਭਲਾਈ ਸਕੀਮਾਂ ਦਾ ਲਾਭ ਸਿੱਧਾ ਪਹੁੰਚਾਈਆਂ ਜਾ ਸਕੇ । ਉਨ੍ਹਾਂ ਕਿਹਾ ਕਿ ਤਹਿਸੀਲ ਪੱਧਰ ਤੇ ਲਗਾਏ ਸੁਵਿਧਾ ਕੈਂਪ ਲੋੜਵੰਦਾਂ ਲਈ ਲਾਹੇਵੰਦ ਸਿੱਧ ਹੋ ਰਹੇ ਹਨ। ਇਨ੍ਹਾਂ ਕੈਂਪਾਂ ਵਿਚ ਵੱਖ ਵੱਖ ਵਿਭਾਗਾਂ ਵਲੋਂ ਆਪਣੇ ਵਿਭਾਗ ਦੀਆਂ ਸਕੀਮਾਂ ਦਾ ਲਾਭ ਦੇਣ ਲਈ ਲਗਾਏ ਸਟਾਲਾਂ ਉੱਤੇ ਲੋਕਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਕਾਰਜਕਾਰੀ ਇੰਜੀਨੀਅਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਮਲੇਰਕੋਟਲਾ ਦੇ ਸਟਾਲ ‘ਤੇ 2 ਕਿੱਲੋਵਾਟ ਮਨਜ਼ੂਰਸ਼ੁਦਾ ਲੋਡ ਤੱਕ ਦੇ ਸਾਰੇ ਘਰੇਲੂ ਖਪਤਕਾਰਾਂ ਦੇ ਬਕਾਏ ਬਿਜਲੀ ਬਿਲ ਮੁਆਫ਼ ਕਰਨ ਲਈ 78 ਫਾਰਮ 2,65,000 ਦੇ ਬਿਜਲੀ ਦੇ ਬਕਾਇਆ ਬਿਲ ਮੁਆਫ਼ ਕਰਨ ਲਈ ਰਾਹਤ ਫਾਰਮ ਭਰੇ ਗਏ । ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਵੱਲੋਂ ਲਗਾਏ ਗਏ ਸਟਾਲ ਤੇ 5-5 ਮਰਲੇ ਦੇ ਪਲਾਟਾਂ ਸਬੰਧੀ 275 ਫਾਰਮ ਅਤੇ ਘਰ ਦੀ ਸਥਿਤੀ(ਕੱਚਾ/ਪੱਕਾ)ਪੀ.ਐਮ.ਏ.ਵਾਈ ਸਕੀਮ ਤਹਿਤ 117 ਫਾਰਮ, ਬੁਢਾਪਾ,ਵਿਧਵਾ,ਆਸ਼ਰਿਤ ਅੰਗਹੀਣ ਆਦਿ ਵੱਖ ਵੱਖ ਪੈਨਸ਼ਨ ਸਕੀਮਾਂ ਦੇ 15 ਫਾਰਮ, ਘਰ’ਚ ਪਖਾਨਾ ਸਕੀਮ ਦੇ 52 ਫਾਰਮ, ਕਿਰਤ ਵਿਭਾਗ ਨਾਲ ਸਬੰਧਿਤ ਸਕੀਮਾਂ ਦੇ 17 ਫਾਰਮ,ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ 16 ਫਾਰਮ,ਆਦਿ ਲੋਕ ਭਲਾਈ ਸਕੀਮਾਂ ਦੇ ਫਾਰਮ ਭਰੇ ਗਏ ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਕੋਵਿਡ -19 ਦੀਆਂ ਗਾਇਡਲਾਈਲਜ਼ ਦਾ ਪੂਰਾ ਧਿਆਨ ਰੱਖਿਆ ਗਿਆ । ਸਿਹਤ ਵਿਭਾਗ ਵਲੋਂ ਇਸ ਮੌਕੇ 54 ਲੋਕਾਂ ਨੂੰ ਕੋਵਿਡ ਵੈਕਸੀਨੇਸ਼ਨ ਦੀਆਂ ਖ਼ੁਰਾਕਾਂ ਦਿੱਤੀਆਂ ਅਤੇ ਕਰੀਬ 108 ਦੇ ਕੋਵਿਡ ਜਾਂਚ ਦੇ ਨਮੂਨੇ ਵੀ ਲਏ ਗਏ ।
ਉਪ ਮੰਡਲ ਮੈਜਿਸਟ੍ਰੇਟ ਸ੍ਰੀ ਜਸਬੀਰ ਸਿੰਘ ਨੇ ਦੱਸਿਆ ਕਿ ਕੱਲ੍ਹ ਮਿਤੀ 29 ਅਕਤੂਬਰ ਨੂੰ ਸਰਕਾਰੀ ਕਾਲਜ ਮਲੇਰਕੋਟਲਾ ਵਿਖੇ ਆਮ ਲੋਕਾਂ ਦੀ ਸਹੂਲਤ ਲਈ ਸਬ ਡਵੀਜ਼ਨ ਪੱਧਰ ਤੇ ਵਿਸ਼ੇਸ਼ ਸੁਵਿਧਾ ਕੈਂਪ ਲਗਾਈਆਂ ਜਾਵੇਗਾ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੱਗਣ ਵਾਲੇ ਵਿਸ਼ੇਸ਼ ਸੁਵਿਧਾ ਕੈਂਪਾਂ ਦਾ ਲਾਹਾ ਜ਼ਰੂਰ ਲੈਣ।
ਕੈਂਪ ਦੌਰਾਨ ਨਾਇਬ ਤਹਿਸੀਲਦਾਰ ਅਮਰਗੜ੍ਹ ਸ੍ਰੀ ਗੁਰਦੀਪ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ 88 ਪੈਡਿੰਗ ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ ਵਿਭਾਗ ਨਾਲ ਸਬੰਧਿਤ 104 ਫਾਰਮ ਤਸਦੀਕ ਕੀਤੇ ਗਏ ਹਨ । ਕੈਂਪ ਵਿੱਚ ਪਟਵਾਰੀਆਂ ਵੀ ਹਾਜ਼ਰ ਸਨ। ਉਨ੍ਹਾਂ ਹੋਰ ਦੱਸਿਆ ਕਿ ਸੇਵਾ ਕੇਂਦਰ ਦੇ ਕਰਮਚਾਰੀਆਂ ਵਲੋਂ 60 ਫਾਰਮ ਵੀ ਭਰੇ ਗਏ ਹਨ ।
ਇਸ ਮੌਕੇ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਸਿਹਤ ਵਿਭਾਗ , ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ, ਨਗਰ ਕੌਂਸਲ , ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਬਿਜਲੀ ਬਿੱਲਾਂ ਦੀ ਮੁਆਫ਼ੀ ਸਬੰਧੀ, ਮਗਨਰੇਗਾ ਤਹਿਤ ਤੇ ਸੇਵਾ ਕੇਂਦਰ ਵੱਲੋਂ ਵੱਖ ਵੱਖ ਸਕੀਮਾਂ ਅਤੇ ਸੇਵਾਵਾਂ ਲਈ ਸਟਾਲ ਲਾਏ ਗਏ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Please Share This News By Pressing Whatsapp Button