♦इस खबर को आगे शेयर जरूर करें ♦

ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ-ਭਾਰਤ ਭੂਸ਼ਨ ਆਸ਼ੂ

 

ਸੰਗਰੂਰ, 29 ਅਕਤੂਬਰ:
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਸਮੂਹ ਅਧਿਕਾਰੀ ਜ਼ਮੀਨੀ ਪੱਧਰ ’ਤੇ ਲਾਭਪਾਤਰੀਆਂ ਤੱਕ ਪਹੰੁਚਾਉਣਾ ਯਕੀਨੀ ਬਣਾਉਣ ਤਾਂ ਜੋ ਲੋੜਵੰਦ ਲੋਕ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਅਤੇ ਚੇਅਰਮੈਨ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਸੰਗਰੂਰ ਸ਼੍ਰੀ ਭਾਰਤ ਭੂਸ਼ਨ ਆਸ਼ੂ ਨੇ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨਾਂ ਕਿਹਾ ਕਿ ਇਸ ਕਮੇਟੀ ਦਾ ਗਠਨ ਕਰਨ ਦਾ ਮੁੱਖ ਮੰਤਵ ਸਰਕਾਰ ਅਤੇ ਲੋਕਾਂ ਵਿਚਕਾਰ ਰਾਬਤਾ ਕਾਇਮ ਕਰਕੇ ਲੋਕਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨਾ ਹੈ।
ਕੈਬਨਿਟ ਮੰਤਰੀ ਨੇ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਸਮੂਹ ਗੈਰ ਸਰਕਾਰੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਮਾਂ ਰਹਿੰਦਿਆਂ ਲਿਖਤੀ ਰੂਪ ਵਿੱਚ ਕਮੇਟੀ ਅੱਗੇ ਪੇਸ਼ ਕਰਨ ਤਾਂ ਜੋ ਉਨਾਂ ਮੁਸ਼ਕਿਲਾਂ ਦੇ ਹੱਲ ਲਈ ਢੁੱਕਵੀ ਕਾਰਵਾਈ ਅਮਲ ’ਚ ਲਿਆਂਦੀ ਜਾ ਸਕੇ। ਉਨਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਜਿੱਥੇ ਲੋਕ ਮੁਸ਼ਕਿਲਾਂ ਨੂੰ ਸਮਾਂਬੱਧ ਤਰੀਕੇ ਨਾਲ ਨਿਬੇੜਨ ਦੇ ਆਦੇਸ਼ ਜਾਰੀ ਕੀਤੇ, ਉਥੇ ਜ਼ਿਲਾ ਪ੍ਰਸਾਸਨ ਦੀ ਕਾਰਗੁਜ਼ਾਰੀ ਦੇ ਤਸੱਲੀ ਦਾ ਪ੍ਰਗਟਾਵਾ ਕੀਤਾ।
ਸ਼੍ਰੀ ਭਾਰਤ ਭੂਸ਼ਨ ਆਸ਼ੂ ਨੇ  ਦੱਸਿਆ ਕਿ ਆਟਾ ਦਾਲ ਸਕੀਮ ਅਧੀਨ ਦਿੱਤੀ ਜਾ ਰਹੀ ਕਣਕ ਰਾਜ ਦੇ ਰਾਸ਼ਨ ਡਿੱਪੂਆਂ ਰਾਹੀਂ ਪੂਰੀ ਪਾਰਦਰਸ਼ਤਾ ਨਾਲ ਯੋਗ ਵਿਅਕਤੀਆਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ, ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਲੋੜਵੰਦਾਂ ਦੀ ਸੁਵਿਧਾ ’ਚ ਅਣਗਹਿਲੀ ਕਰਦਾ ਪਾਇਆ ਗਿਆ ਤਾਂ ਕਿਸੇ ਕੀਮਤ ਤੇ ਬਖਸ਼ਿਆ ਨਹੀ ਜਾਵੇਗਾ। ਉਨਾਂ ਕਿਹਾ ਕਿ ਡਿੱਪੂ ਪੱਧਰ ਤੋਂ ਲੈ ਕੇ ਜ਼ਿਲਾ ਪੱਧਰ ਤੱਕ ਵਿਜੀਲੈਂਸ ਕਮੇਟੀਆਂ ਬਣੀਆਂ ਹੋਈਆ ਹਨ ਜੋ ਕਿ ਵੰਡ ਪ੍ਰਣਾਲੀ ਦੀ ਪਾਰਦਰਸ਼ਤਾ ਨੂੰ ਬਰਕਰਾਰ ਰੱਖਦੀਆਂ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਦੇ ਮੌਕੇ ਪ੍ਰਦਾਨ ਕਰ ਰਹੀ ਹੈ। ਉਨਾਂ ਦੱਸਿਆ ਕਿ ਆਉਣ ਵਾਲੇ 2 ਮਹੀਨੇ ਅੰਦਰ ਵੱਖ-ਵੱਖ ਵਿਭਾਗਾਂ ’ਚ ਵੱਡੇ ਪੱਧਰ ‘ਤੇ ਭਰਤੀਆਂ ਹੋਣਗੀਆਂ। ਉਨਾਂ ਕਿਹਾ ਕਿ ਭਵਿੱਖ ਅੰਦਰ ਵੀ ਲੋਕਾਂ ਦੀ ਮੁਸ਼ਕਿਲਾਂ ਨੂੰ ਸੁਣਨ ਲਈ ਸਿਕਾਇਤ ਨਿਵਾਰਨ ਕਮੇਟੀ ਦੀ ਹਰ ਮਹੀਨੇ ਮੀਟਿੰਗ ਕਰਨ ਦੀ ਕੋਸ਼ਿਸ ਹੋਵੇਗੀ, ਤਾਂ ਜੋ ਲੋਕਾਂ ਦੇ ਮਸ਼ਕਿਲਾਂ ਦਾ ਜਲਦੀ ਹਲ ਕੀਤਾ ਜਾ ਸਕੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਕੈਬਨਿਟ ਮੰਤਰੀ ਸ੍ਰੀ ਭਾਰਤ ਆਸ਼ੂ ਨੂੰ ਜ਼ਿਲਾ ਪ੍ਰਸਾਸ਼ਨ ਵੱਲੋਂ ਲੋਕਾਂ ਦੀ ਸਮੱਸਿਆਵਾਂ ਅਤੇ ਰਾਜ ਸਰਕਾਰ ਵੱਲੋਂ ਸ਼ੁਰੂ ਕੀਤੇ ਵਿਕਾਸ ਕਾਰਜ਼ਾਂ ਨੂੰ ਸਮਾਂਬੱਧ ਤਰੀਕੇ ਨਾਲ ਨਜਿੱਠਣ ਦਾ ਭਰੋਸਾ ਦਿੱਤਾ।
ਇਸ ਮੌਕੇ ਦਲਬੀਰ ਸਿੰਘ ਗੋਲਡੀ ਐੱਮ.ਐੱਲ.ਏ. ਧੂਰੀ, ਰਜਿੰਦਰ ਸਿੰਘ ਰਾਜਾ ਬੀਰਕਲਾਂ ਚੇਅਰਮੈਨ ਜ਼ਿਲਾ ਯੋਜਨਾ ਕਮੇਟੀ ਸੰਗਰੂਰ, ਦਾਮਨ ਥਿੰਦ ਬਾਜਵਾ, ਅਜੈਬ ਸਿੰਘ ਰਟੌਲਾ, ਰਾਹੁਲਇੰਦਰ ਸਿੰਘ, ਸਾਰੇ ਸੀਨੀਅਰ ਕਾਂਗਰਸੀ ਆਗੂ, ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੇ ਨੁਮਾਇੰਦੇ ਮੇਜਰ ਸਿੰਘ ਸੇਖੋਂ,  ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜਿੰਦਰ ਸਿੰਘ ਬੱਤਰਾ, ਐਸ.ਡੀ.ਐਮ. ਸੰਗਰੂਰ ਅਮਰਿੰਦਰ ਸਿੰਘ ਟਿਵਾਣਾ, ਸਹਾਇਕ ਕਮਿਸ਼ਨਰ (ਜ) ਚਰਨਜੋਤ ਸਿੰਘ, ਐਸ.ਡੀ.ਐਮ ਭਵਾਨੀਗੜ ਪ੍ਰਮੋਦ ਸਿੰਗਲਾ, ਐਸ.ਡੀ.ਐਮ ਦਿੜਬਾ ਸਿਮਰਪ੍ਰੀਤ ਕੌਰ, ਐਸ.ਡੀ.ਐਮ. ਸੁਨਾਮ ਜਸਪ੍ਰੀਤ ਸਿੰਘ, ਐਸ.ਡੀ.ਐਮ. ਧੂਰੀ ਇਸ਼ਮਤ ਵਿਜੇ ਸਿੰਘ, ਐਸ.ਡੀ.ਐਮ. ਲਹਿਰਾ ਤੇ ਮੂਨਕ ਨਵਰੀਤ ਕੌਰ ਸੇਖੋਂ, ਸਿਵਲ ਸਰਜਨ ਡਾ. ਪਰਮਿੰਦਰ ਕੌਰ, ਆਰ.ਟੀ.ਏ ਕਰਨਬੀਰ ਸਿੰਘ ਛੀਨਾ ਸਮੇਤ ਸ਼ਿਕਾਇਤ ਨਿਵਾਰਨ ਕਮੇਟੀ ਦੇ ਗੈਰ ਸਰਕਾਰੀ ਮੈਂਬਰ ਅਤੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।  

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129