
ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਲਾਇਟ ਲੌਗੋਂਵਾਲ ਵਿਖੇ ਕਾਨੂੰਨੀਂ ਜਾਗਰੂਕਤਾ ਸੈਮੀਨਾਰ ਕਰਵਾਇਆ
ਸੰਗਰੂਰ, 29 ਅਕਤੂਬਰ
ਕੌਮੀ ਕਾਨੂੰਨੀਂ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀਂ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਆਦੇਸ਼ਾਂ ਤਹਿਤ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵਲੋਂ 02 ਅਕਤੂਬਰ ਤੋਂ ਸੰਗਰੂਰ ਜਿਲੇ ਦੇ ਵੱਖ ਵੱਖ ਪਿੰਡਾਂ, ਸਕੂਲਾਂ ਅਤੇ ਕਾਲਜਾਂ ਵਿੱਚ ਕਾਨੂੰਨੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸ ਲੜੀ ਦੇ ਤਹਿਤ ਸ਼੍ਰੀਮਤੀ ਦਿਪਤੀ ਗੋਇਲ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵਲੋਂ ਸੰਤ ਲੌਗੋਂਵਾਲ ਇੰਸਟੀਚਿਊਅਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜ਼ੀ, ਲੌਗੋਂਵਾਲ ਵਿਖੇ ਇੱਕ ਕਾਨੂੰਨੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।
ਇਸ ਜਾਗਰੂਕਤਾ ਸੈਮੀਨਾਰ ਦੌਰਾਨ ਸ਼੍ਰੀਮਤੀ ਦਿਪਤੀ ਗੋਇਲ ਵਲੋਂ ਕੌਮੀ ਕਾਨੂੰਨੀਂ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਚਲਾਇਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ। ਉਨਾਂ ਦਸਿਆ ਕਿ ਕੌਮੀ ਕਾਨੂੰਨੀਂ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਨੇ ਫੈਸਲਾ ਕੀਤਾ ਹੈ ਕਿ ਭਾਰਤ ਦੀ ਆਜਾਦੀ ਦੇ 75 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਮੁਫਤ ਕਾਨੂੰਨੀਂ ਸਹਾਇਤਾ ਸਬੰਧੀ ਜਾਗਰੂਕ ਕੀਤਾ ਜਾਵੇ। ਉਨਾਂ ਕਿਹਾ ਕਿ ਆਜਾਦੀ ਕਾ ਅਮਿ੍ਰਤ ਮਹੋਤਸਵ ਅਧੀਨ 02 ਅਕਤੂਬਰ ਤੋਂ 14 ਨੰਵਬਰ ਤੱਕ ਦੇਸ਼ ਦੇ ਵੱਖ ਵੱਖ ਪਿੰਡਾਂ ਵਿੱਚ ਕਾਨੂੰਨੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਜਿਸ ਦੇ ਤਹਿਤ ਜਿਲਾ ਸੰਗਰੂਰ ਦੇ ਵੱਖ ਵੱਖ ਪਿੰਡਾਂ ਵਿੱਚ ਵੀ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾਣਗੇ।
Please Share This News By Pressing Whatsapp Button