
ਕਿ੍ਰਸੀ ਵਿਗਿਆਨ ਕੇਂਦਰ, ਖੇੜੀ ਵੱਲੋਂ ਹਾੜੀ ਦੀਆਂ ਫਸਲਾਂ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਬਲਾਕ ਪੱਧਰੀ ਕੈਂਪ ਲਗਾਇਆ
ਸੰਗਰੂਰ, 29 ਅਕਤੂਬਰ:
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿ੍ਰਸੀ ਵਿਗਿਆਨ ਕੇਂਦਰ ਖੇੜੀ ਵੱਲੋਂ ਹਾੜੀ ਦੀਆਂ ਫਸਲਾਂ ਅਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਦਾ ਪਿੰਡ ਖੇਤਲਾ ਵਿਖੇ ਆਯੋਜਨ ਕੀਤਾ ਗਿਆ। ਜਿਸ ਵਿੱਚ 100 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ।
ਕੈਂਪ ਦੌਰਾਨ ਸੰਬੋਧਨ ਕਰਦਿਆਂ ਡਾ. ਮਨਦੀਪ ਸਿੰਘ ਸਹਿਯੋਗੀ ਨਿਰਦੇਸਕ (ਸਿਖਲਾਈ) ਕਿ੍ਰਸੀ ਵਿਗਿਆਨ ਕੇਂਦਰ, ਖੇੜੀ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਇਸ ਨੂੰ ਵੱਖ-ਵੱਖ ਢੰਗਾਂ ਨਾਲ ਖੇਤ ਵਿੱਚ ਹੀ ਸਾਂਭਣ ਸਬੰਧੀ ਜਾਣਕਾਰੀ ਦਿੱਤੀ। ਉਹਨਾਂ ਕਿਸਾਨਾਂ ਨੂੰ ਕਣਕ ਦੀਆਂ ਨਵੀਆਂ ਕਿਸਮਾਂ ਅਤੇ ਪਰਾਲੀ ਵਿੱਚ ਬੀਜੀ ਜਾਣ ਵਾਲੀ ਕਣਕ ਦੇ ਕਾਸਤਕਾਰਾਂ ਢੰਗਾਂ ਤੋਂ ਵੀ ਜਾਣੂ ਕਰਵਾਇਆ। ਉਨਾਂ ਪਰਾਲੀ ਸਾੜਨ ਦੇ ਨੁਕਸਾਨਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪਰਾਲੀ ਨੂੰ ਸਾੜਨ ਨਾਲ ਜਹਿਰੀਲਾ ਧੂੰਆਂ ਅਤੇ ਗੈਸਾਂ ਪੈਦਾ ਹੁੰਦੀਆਂ ਹਨ। ਜਮੀਨ ਵਿਚਲੇ ਖੁਰਾਕੀ ਤੱਤ ਨਸ਼ਟ ਹੋਣ ਕਰਕੇ ਬੂਟਿਆਂ ਦੀ ਪੌਸਟਿਕਤਾ ਦਾ ਨੁਕਸਾਨ ਹੁੰਦਾ ਹੈ। ਮਿੱਟੀ ਦੀ ਉਪਜਾਊ ਸਕਤੀ ਘਟਦੀ ਹੈ ਅਤੇ ਮਨੁੱਖਾਂ, ਪਸੂਆਂ ਅਤੇ ਪੰਛੀਆਂ ਦੀ ਸਿਹਤ ਤੇ ਬੁਰਾ ਪ੍ਰਭਾਵ ਪੈਂਦਾ ਹੈ। ਇਸ ਤੋਂ ਪਹਿਲਾ ਡਾ. ਮਨਦੀਪ ਨੇ ਸਰੋਂ ਅਤੇ ਛੋਲਿਆਂ ਦੀਆਂ ਫਸਲਾਂ ਅਤੇ ਕਣਕ ਦੇ ਬੀਜ ਨੂੰ ਲਗਾਏ ਜਾਣ ਵਾਲੇ ਜੀਵਾਣੂੰ ਖਾਦ ਦੇ ਟੀਕੇ ਬਾਰੇ ਵੀ ਜਾਣਕਾਰੀ ਦਿੱਤੀ।
ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀ.) ਨੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਉਪਲਬਧ ਖੇਤੀ ਮਸੀਨਰੀ ਜਿਵੇਂ ਕਿ ਸਮਾਰਟ ਸੀਡਰ, ਸੁਪਰ ਸੀਡਰ, ਹੈਪੀ ਸੀਡਰ, ਮਲਚਰ, ਚੌਪਰ, ਪਲਟਾਊ ਹਲ, ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਉਸ ਦੀ ਸਹੀ ਢੰਗ ਨਾਲ ਵਰਤੋਂ ਲਈ ਧਿਆਨ ਰੱਖਣਯੋਗ ਨੁਕਤੇ ਦੱਸੇ। ਹਾਜਰ ਕਿਸਾਨਾਂ ਨੇ ਖੇਤਾਂ ਵਿੱਚ ਹੀ ਪਰਾਲੀ ਸੰਭਾਲਨ ਦਾ ਭਰੋਸਾ ਦਿੱਤਾ। ਅਖੀਰ ਵਿੱਚ ਸਮੂਹ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ ਸਾਹਿਤ, ਹਾੜੀ 2021-22 ਦੀਆਂ ਕਿਤਾਬਾਂ, ਕਣਕ ਵਿੱਚ ਨਦੀਨਾਂ ਦੀ ਰੋਕਥਾਮ ਦਾ ਸਾਹਿਤ ਅਤੇ ਜੀਵਾਣੂੰ ਖਾਦ ਦੇ ਟੀਕੇ ਦਿੱਤੇ ਗਏ।
ਕੈਂਪ ਵਿੱਚ ਸ. ਬਲਦੇਵ ਸਿੰਘ, ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਹਰਪਾਲ ਸਿੰਘ, ਸਤਿਗੁਰ ਸਿੰਘ, ਜੁਗਰਾਜ ਸਿੰਘ, ਸੁਰਜੀਤ ਸਿੰਘ, ਜਸਵੀਰ ਸਿੰਘ ਅਤੇ ਬਲਜੀਤ ਸਿੰਘ ਵਿਸੇਸ ਤੌਰ ਤੇ ਹਾਜਰ ਸਨ ਅਤੇ ਉਨਾਂ ਨੇ ਪਰਾਲੀ ਦੀ ਸੰਭਾਲ ਬਾਰੇ ਆਪੋ-ਆਪਣੇ ਤਜਰਬੇ ਸਾਂਝੇ ਕੀਤੇ।
Please Share This News By Pressing Whatsapp Button