♦इस खबर को आगे शेयर जरूर करें ♦

ਜ਼ਿਲ੍ਹੇ ਦੇ ਸੇਵਾ ਕੇਂਦਰਾਂ ਤੋਂ ਹੁਣ ਮਿਲਣਗੀਆਂ ਤਕਨੀਕੀ ਸਿੱਖਿਆ ਨਾਲ ਸਬੰਧਿਤ 20 ਨਵੀਂਆਂ ਸੇਵਾਵਾਂ-ਡਿਪਟੀ ਕਮਿਸ਼ਨਰ

ਸੰਗਰੂਰ, 30 ਅਕਤੂਬਰ:
ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ `ਚ  ਤਕਨੀਕੀ  ਸਿੱਖਿਆ ਨਾਲ ਸਬੰਧਤ 20 ਨਵੀਂਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਨਿਰਧਾਰਿਤ ਸੇਵਾ ਫ਼ੀਸ ਦੇਣੀ ਹੋਵੇਗੀ। ਆਮ ਜਨਤਾ ਨੂੰ ਮਿਤੀ 01 ਨਵੰਬਰ 2021 ਤੋਂ ਇਨ੍ਹਾਂ ਸੇਵਾਵਾਂ ਦਾ ਲਾਭ ਮਿਲੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਨਾਲ ਸਬੰਧਿਤ ਪੰਜਾਬ ਤਕਨੀਕੀ ਯੂਨੀਵਰਸਿਟੀ ਨਾਲ ਸਬੰਧੀ ਜਿਵੇ ਕਿ ਬੈਕਲਾਗ ਸਰਟੀਫਿਕੇਟ, ਬੋਨਾਫਾਈਡ ਸਰਟੀਫਿਕੇਟ, ਟ੍ਰਾਂਸਕ੍ਰਿਪਟ ਅਤੇ ਸਾਰੇ ਡੀ.ਐਮ.ਸੀ ਅਤੇ ਡਿਗਰੀ ਸਬੰਧੀ, ਡੁਪਲੀਕੇਟ ਮਾਈਗ੍ਰੇਸ਼ਨ ਸਰਟੀਫਿਕੇਟ ਸਬੰਧੀ, ਡੁਪਲੀਕੇਟ ਡੀ.ਐਮ.ਸੀ ਸਬੰਧੀ, ਡੁਪਲੀਕੇਟ ਡਿੱਗਰੀ ਸਬੰਧੀ,  ਤਸਦੀਕਸ਼ੁਦਾ ਡੀ.ਐਮ.ਸੀ ਤੇ ਡਿਗਰੀ ਸਬੰਧੀ, ਐਪਲੀਕੇਸ਼ਨ ਟਰਾਂਸਕ੍ਰਿਪਟ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨਾਲ ਸਬੰਧਿਤ ਡੁਪਲੀਕੇਟ ਸਰਟੀਫਿਕੇਟ, ਸਰਟੀਫਿਕੇਟ ਦੀ ਤਰੁੱਟੀ ਸਬੰਧੀ, ਦਸਤਾਵੇਜ਼ਾਂ ਦੀ ਵੈਰੀਫਿਕੇਸ਼ਨ, ਇਸ਼ੂ ਆਫ਼ ਆਫੀਸ਼ੀਅਲ ਟ੍ਰਾਂਸਕ੍ਰਿਪਟ, ਡੀ.ਐਮ.ਸੀ ਜਾਰੀ ਕਰਵਾਉਣ ਸਬੰਧੀ, ਯੋਗਤਾ ਸਰਟੀਫਿਕੇਟਾਂ ਦੀ ਤਸਦੀਕ ਸਬੰਧੀ, ਨਤੀਜੇ ਅਤੇ ਰੀਵੈਲੂਯਏਸ਼ਨ ਸਬੰਧੀ, ਡੀ.ਐਮ.ਸੀ./ਡਿਗਰੀ ਤਸਦੀਕ ਸਬੰਧੀ, ਮਾਈਗਰੇਸ਼ਨ ਸਰਟੀਫਿਕੇਟ ਅਤੇ ਪ੍ਰੋਵੇਜ਼ਨਲ ਡਿੱਗਰੀ ਆਦਿ ਵਰਗੀਆ ਸੁਵਿਧਾਵਾਂ ਹੁਣ ਸੇਵਾ ਕੇਂਦਰਾਂ ਤੋਂ ਮਿਲ ਸਕਣਗੀਆ।

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129